ਓ ਟੀ ਐੱਸ ਦੀ ਆਖਰੀ ਮਿਤੀ 31 ਮਈ ਕੀਤੀ

0
8

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ ਟੀ ਐੱਸ) 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸ ਦੀ ਆਖਰੀ ਮਿਤੀ 31 ਮਾਰਚ ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ ਕਰ ਦਿੱਤੀ ਗਈ ਹੈ। ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸੰਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ।