ਮੋਗਾ : ਮਰਹੂਮ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਜਲਦ ਹੀ ਆਪਣੀ ‘ਮਾਂ ਪਾਰਟੀ’ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਸਕਦੇ ਹਨ। ਮੱਖਣ ਬਰਾੜ ਨੇ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਭਾਵੁਕਤਾ ਦਾ ਸਹਾਰਾ ਲਿਆ।





