ਜਲੰਧਰ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਸਮੇਤ ਸੱਤ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾ ਕਿਹਾ ਕਿ ਸਰਕਾਰ ਨੇ ਕਣਕ ਦੀ ਖਰੀਦ ਲਈ ਪਹਿਲਾਂ ਹੀ 30,973 ਕਰੋੜ ਰੁਪਏ ਦੀ ਨਕਦ ਕਰੈਡਿਟ ਸੀਮਾ ਪ੍ਰਾਪਤ ਕਰ ਲਈ ਹੈ। ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਦੇ ਅਨੁਮਾਨਤ ਖਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ ਲਈ ਪ੍ਰਬੰਧ ਕੀਤੇ ਹਨ।





