ਜੈਸ਼ੰਕਰ ਨੇ ਬਲਿੰਕਨ ਕੋਲ ਵੀਜ਼ਿਆਂ ’ਚ ਦੇਰੀ ਦਾ ਮੁੱਦਾ ਉਠਾਇਆ

0
332

ਵਾਸ਼ਿੰਗਟਨ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਕੋਲ ਭਾਰਤ ਤੋਂ ਅਮਰੀਕੀ ਵੀਜ਼ਾ ਅਰਜ਼ੀਆਂ ਦੇ ਕਾਫੀ ਗਿਣਤੀ ’ਚ ਪੈਂਡਿੰਗ ਹੋਣ ਦਾ ਮੁੱਦਾ ਉਠਾਇਆ ਹੈ। ਬਲਿੰਕਨ ਨੇ ਕਿਹਾ ਕਿ ਉਹ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲ ਹਨ ਅਤੇ ਇਸ ਨੂੰ ਸੁਲਝਾਉਣ ਲਈ ਉਨ੍ਹਾ ਕੋਲ ਯੋਜਨਾ ਹੈ। ਬਲਿੰਕਨ ਨੇ ਭਾਰਤੀ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਪੈਂਡਿੰਗ ਹੋਣ ਲਈ ਕੋਵਿਡ-19 ਮਹਾਂਮਾਰੀ ਨੂੰ ਜ਼ਿੰਮੇਵਾਰ ਠਹਿਰਾਇਆ। ਅਮਰੀਕਾ ਵੱਲੋਂ ਮਾਰਚ 2020 ’ਚ ਮਹਾਂਮਾਰੀ ਕਰ ਕੇ ਦੁਨੀਆਂ ਭਰ ’ਚ ਲੱਗਭੱਗ ਸਾਰੀਆਂ ਵੀਜ਼ਾ ਅਰਜ਼ੀਆਂ ਦੇ ਅੱਗੇ ਵਧਣ ਦੀ ਪ੍ਰਕਿਰਿਆ ਰੋਕੇ ਜਾਣ ਤੋਂ ਬਾਅਦ ਅਮਰੀਕੀ ਵੀਜ਼ਾ ਸੇਵਾਵਾਂ ਹੁਣ ਪੈਂਡਿੰਗ ਅਰਜ਼ੀਆਂ ਦੇ ਨਿਬੇੜੇ ਦੀ ਕੋਸ਼ਿਸ਼ ਕਰ ਰਹੀਆਂ ਹਨ।
ਕਰੀਬ ਇਕ ਘੰਟੇ ਦੀ ਮੀਟਿੰਗ ਤੋਂ ਬਾਅਦ ਬਲਿੰਕਨ ਨਾਲ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਜੈਸ਼ੰਕਰ ਨੇ ਕਿਹਾਪ੍ਰਤਿਭਾ ਦੇ ਵਿਕਾਸ ਅਤੇ ਆਵਾਜਾਈ ਨੂੰ ਆਸਾਨ ਬਣਾਉਣਾ ਵੀ ਸਾਡੇ ਦੋਵਾਂ ਦੇ ਹਿੱਤ ’ਚ ਹੈ। ਅਸੀਂ ਇਸ ਗੱਲ ’ਤੇ ਸਹਿਮਤ ਹੋਏ ਹਾਂ ਕਿ ਇਸ ਵਿਚਾਲੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here