ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਪੀ ਆਰ ਟੀ ਸੀ ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।”





