ਸਕੂਲ ਤੇ ਕੋਰਟ ਉਡਾਉਣ ਦੀ ਧਮਕੀ

0
14

ਚੰਡੀਗੜ੍ਹ : ਇੱਥੇ ਸੈਕਟਰ 45 ਸਥਿਤ ਸੇਂਟ ਸਟੀਫਨ ਸਕੂਲ ਵਿੱਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਸ ਸੂਤਰਾਂ ਅਨੁਸਾਰ, ਸਕੂਲ ਨੂੰ ਈ-ਮੇਲ ਰਾਹੀਂ ਧਮਕੀ ਭੇਜੀ ਗਈ ਸੀ। ਹਾਲਾਂਕਿ, ਪੂਰੀ ਜਾਂਚ ਤੋਂ ਬਾਅਦ ਇਲਾਕੇ ਨੂੰ ਸੁਰੱਖਿਅਤ ਐਲਾਨ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਲਗਭਗ 30 ਸਕੂਲਾਂ ਅਤੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਵੀ ਅਜਿਹੀਆਂ ਧਮਕੀਆਂ ਭਰੀਆਂ ਮੇਲਾਂ ਮਿਲ ਚੁੱਕੀਆਂ ਹਨ। ਜਲੰਧਰ ਸ਼ਹਿਰ ਵਿੱਚ ਵੀ ਹੜਕੰਪ ਮਚ ਗਿਆ, ਜਦੋਂ ਤਿੰਨ ਨਾਮੀ ਸਕੂਲਾਂ—ਮੇਅਰ ਵਰਲਡ, ਐੱਮ ਜੀ ਐੱਨ ਅਤੇ ਡਿਪਸ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਮਾਪੇ ਸਕੂਲਾਂ ਵੱਲ ਭੱਜੇ। ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ ਤੇ ਸਕੂਲਾਂ ਨੂੰ ਵੀ ਵਿਸਫੋਟ ਕਰਨ ਵਾਲੀ ਧਮਕੀ ਮਿਲੀ। ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬਰਨਾਲਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਜੱਜ ਅਦਾਲਤਾਂ ਛੱਡ ਕੇ ਚਲੇ ਗਏ ਅਤੇ ਬਾਕੀ ਸਾਰਾ ਸਟਾਫ ਅਦਾਲਤੀ ਕੰਪਲੈਕਸ ਤੋਂ ਬਾਹਰ ਨਿਕਲ ਆਇਆ।