ਵਿਸ਼ੇਸ਼ ਗਿਰਦਾਵਰੀ ਦੇ ਹੁਕਮ

0
17

ਚੰਡੀਗੜ੍ਹ : ਇੱਕ ਹਫਤੇ ਦੌਰਾਨ ਹੋਈ ਬੇਮੌਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਪੱਕੀ ਫਸਲ ਦੇ ਹੋਏ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮਾਨ ਨੇ ਸੋਮਵਾਰ ਕਿਹਾ ਕਿ ਪੰਜਾਬ ਸਰਕਾਰ ਨੇ ਫਸਲੀ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਮੁਆਵਜ਼ਾ ਦੇਵੇਗੀ। ਪੰਜਾਬ ਦੇ ਖਾਸ ਕਰਕੇ ਮਾਲਵਾ ਖਿੱਤੇ ਵਿੱਚ 30-31 ਮਾਰਚ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਭਾਰੀ ਨੁਕਸਾਨ ਹੋਇਆ ਹੈ ਅਤੇ ਇਸੇ ਤਰ੍ਹਾਂ ਮਾਝਾ ਅਤੇ ਦੁਆਬਾ ਵਿੱਚ ਵੀ ਫਸਲਾਂ ਨੂੰ ਮਾਰ ਪਈ ਹੈ। ਖੇਤੀ ਮਹਿਕਮੇ ਅਨੁਸਾਰ ਪੰਜਾਬ ਵਿੱਚ ਕਰੀਬ ਇੱਕ ਲੱਖ ਏਕੜ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਨੁਕਸਾਨ ਜ਼ਿਲ੍ਹਾ ਮੁਕਤਸਰ, ਫਾਜ਼ਿਲਕਾ ਅਤੇ ਬਠਿੰਡਾ ਤੋਂ ਇਲਾਵਾ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਹੋਇਆ ਹੈ।