70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਮਨਜ਼ੂਰੀ

0
15

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ।ਅੰਕੜਾ ਡਾਇਰੈਕਟੋਰੇਟ ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ। ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ। ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ।