12 ਨੂੰ ਪਠਾਨਕੋਟ ‘ਚ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹੋਤਸਵ

0
6

ਚੰਡੀਗੜ੍ਹ, (ਗੁਰਜੀਤ ਬਿੱਲਾ)
ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਐਲਾਨ ਕੀਤਾ ਹੈ ਕਿ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ 12 ਅਪ੍ਰੈਲ ਨੂੰ ਪਠਾਨਕੋਟ ਦੇ ਰਾਮਲੀਲ੍ਹਾ ਮੈਦਾਨ ਵਿੱਚ ਇੱਕ ਵਿਸ਼ਾਲ ਹਿੰਦੂ ਨਵ ਵਰਸ਼ ਮਹੋਤਸਵ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਸਰਕਾਰ ਅਤੇ ਮੰਤਰੀ ਸ਼ਮੂਲੀਅਤ ਕਰਨਗੇ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਜਿਸ ਵਿੱਚ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਕੁਮਾਰ ਸ਼ਰਮਾ, ਮਾਝਾ ਜ਼ੋਨ ਦੇ ਇੰਚਾਰਜ ਪ੍ਰਣਵ ਧਵਨ ਅਤੇ ਪਠਾਨਕੋਟ ਤੋਂ ਰੋਹਿਤ ਸਿਆਲ ਵੀ ਸ਼ਾਮਲ ਸਨ, ਦੀਪਕ ਬਾਲੀ ਨੇ ਕਿਹਾ ਕਿ ਅਧਿਆਤਮਿਕਤਾ ਅਤੇ ਧਾਰਮਿਕ ਕਦਰਾਂ-ਕੀਮਤਾਂ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਸਨਾਤਨ ਸੇਵਾ ਸਮਿਤੀ ਵਰਗੀਆਂ ਸਮਾਜਿਕ ਸੰਸਥਾਵਾਂ ਇਸ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਬਾਲੀ ਨੇ ਦੱਸਿਆ ਕਿ ਸਨਾਤਨ ਸੇਵਾ ਸਮਿਤੀ ਪੂਰੇ ਪੰਜਾਬ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਪਿਛਲੇ ਸਾਲ ਹੜ੍ਹਾਂ ਦੌਰਾਨ ਵੀ ਸਮਿਤੀ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਸਨ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਹਰ ਧਰਮ ਅਤੇ ਸਮਾਜ ਦੇ ਹਰ ਵਰਗ ਦੇ ਤਿਉਹਾਰਾਂ ਦਾ ਸਤਿਕਾਰ ਕੀਤਾ ਹੈ।