ਸਿੱਖਿਆ ਕ੍ਰਾਂਤੀ ਦਾ ਨਵਾਂ ਦੌਰ : ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ

0
8

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ)-ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡਾ ਕਦਮ ਚੁੱਕਦਿਆਂ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕਰ ਦਿੱਤੀ ਹੈ¢ ਇਸ ਪ੍ਰੋਗਰਾਮ ਦੀ ਅਗਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ, ਜਦਕਿ ਇਸ ਮÏਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਵੀ ਮÏਜੂਦ ਸਨ | ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਸੁਧਾਰ ਮੁਹਿੰਮ ਦਾ ਹਿੱਸਾ ਹੈ¢ਮਿਸ਼ਨ ਸਮਰੱਥ 4.0 ਤਹਿਤ ਸੂਬੇ ਭਰ ਵਿੱਚ ਨਵਾਂ ਹਾਜ਼ਰੀ ਟਰੈਕਿੰਗ ਸਿਸਟਮ ਲਾਗੂ ਕੀਤਾ ਗਿਆ ਹੈ¢ ਇਸ ਦੇ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਹਾਜ਼ਰੀ ਬਾਰੇ ਰੋਜ਼ਾਨਾ ਐੱਸ ਐੱਮ ਐੱਸ ਰਾਹੀਂ ਜਾਣਕਾਰੀ ਮਿਲੇਗੀ¢ ਸਰਕਾਰ ਦੇ ਅਨੁਸਾਰ ਇਹ ਕਦਮ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਅਤੇ ਸਕੂਲਾਂ ਵਿੱਚ ਜਵਾਬਦੇਹੀ ਵਧਾਉਣ ਲਈ ਚੁੱਕਿਆ ਗਿਆ ਹੈ¢ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ‘ਪਰਖ’ ਸਰਵੇਖਣ 2024 ਵਿੱਚ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕਰ ਚੁੱਕਾ ਹੈ ਅਤੇ ਹੁਣ ਇਹ ਨਵਾਂ ਪੜਾਅ ਸਿੱਖਿਆ ਪ੍ਰਣਾਲੀ ਨੂੰ ਆਲਮੀ ਮਿਆਰਾਂ ਤੱਕ ਲਿਜਾਣ ਵਿੱਚ ਮਦਦਗਾਰ ਸਾਬਤ ਹੋਵੇਗਾ¢ ਸਿੱਖਿਆ ਬਜਟ ਨੂੰ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ, ਜੋ ਰਾਜ ਵਿੱਚ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਰਕਮ ਹੈ¢ ਉਨ੍ਹਾ ਕਿਹਾ ਕਿ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ ਬੁਨਿਆਦੀ ਸਿੱਖਿਆ ਵਿੱਚ ਮਜ਼ਬੂਤੀ ਮਿਲੇ¢ ਇਸ ਮਿਸ਼ਨ ਤਹਿਤ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਨਿਪੁੰਨ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗਾ¢
ਇਸ ਮÏਕੇ ਅਧਿਆਪਕਾਂ ਵੱਲੋਂ ਅਪਣਾਏ 38 ਉਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਵੀ ਜਾਰੀ ਕੀਤਾ ਗਿਆ, ਜਿਸ ਨਾਲ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਆਉਣ ਦੀ ਉਮੀਦ ਹੈ¢ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਵੀ ਦੇਸ਼ ਦੀ ਅਗਵਾਈ ਕਰ ਸਕਦੇ ਹਨ¢ ਉਨ੍ਹਾ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਬੱਚਾ ਸਿੱਖਿਆ ਵਿੱਚ ਪਿੱਛੇ ਰਹਿ ਜਾਂਦਾ ਹੈ ਤਾਂ ਇਹ ਸਰਕਾਰ ਦੀ ਅਸਫਲਤਾ ਮੰਨੀ ਜਾਵੇਗੀ¢ਸਰਕਾਰ ਦੇ ਅਨੁਸਾਰ ਮਿਸ਼ਨ ਸਮਰੱਥ ਪਹਿਲਾਂ ਹੀ ਲਗਭਗ 12 ਲੱਖ ਵਿਦਿਆਰਥੀਆਂ ਅਤੇ 70,000 ਤੋਂ ਵੱਧ ਅਧਿਆਪਕਾਂ ਨੂੰ ਜੋੜ ਚੁੱਕਾ ਹੈ¢