ਬੰਗਾ (ਅਵਤਾਰ ਕਲੇਰ)
ਕਿਰਤੀਆਂ, ਕਿਸਾਨਾਂ ਅਤੇ ਗਰੀਬਾਂ ਲਈ ਦਿਨ-ਰਾਤ ਸੰਘਰਸ਼ ਕਰਨ ਵਾਲੇ ਕਮਿਊਨਿਸਟ ਪਾਰਟੀਆਂ ਦੇ ਸਾਂਝੇ ਆਗੂ ਕਾਮਰੇਡ ਨਰੰਜਣ ਸਿੰਘ ਸੁੱਜੋਂ ਦੀ ਸਾਲਾਨਾ ਬਰਸੀ 19 ਅਪ੍ਰੈਲ ਨੂੰ ਬੰਗਾ ਰੋਡ, ਨਵਾਂ ਸ਼ਹਿਰ ਵਿਖੇ ਸਾਰੀਆਂ ਹੀ ਖੱਬੀਆਂ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ ਮਨਾਈ ਜਾਵੇਗੀ।
ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੰਗਲ, ਆਰ ਐੱਮ ਪੀ ਆਈ ਦੇ ਆਗੂ ਅਤੇ ਕਾਮਰੇਡ ਨਰੰਜਣ ਸਿੰਘ ਸੁੱਜੋਂ ਦੇ ਬੇਟੇ ਕੁਲਦੀਪ ਸਿੰਘ ਸੁੱਜੋਂ ਨੇ ਦੱਸਿਆ ਕਿ ਇਸ ਸਾਲਾਨਾ ਬਰਸੀ ਨੂੰ ਸੀ ਪੀ ਆਈ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ, ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਬੰਤ ਸਿੰਘ ਬਰਾੜ, ਆਰ ਐੱਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਤੋਂ ਇਲਾਵਾ ਹੋਰ ਵੀ ਆਗੂ ਸੰਬੋਧਨ ਕਰਨਗੇ।





