ਚੋਣਾਂ ਤੋਂ ਬਾਅਦ ਤੇਲ ਭਰਾਉਣਾ ਮਹਿੰਗਾ ਹੋਵੇਗਾ!

0
13

ਨਵੀਂ ਦਿੱਲੀ : ਜੰਗੀ ਹਾਲਾਤ ਕਾਰਨ ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ‘ਤੇ 18 ਰੁਪਏ ਤੇ ਡੀਜ਼ਲ ‘ਤੇ 35 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਸੂਤਰਾਂ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਪਿਛਲੇ ਮਹੀਨੇ ਤੋਂ ਰੋਜ਼ਾਨਾ ਕਰੀਬ 2,400 ਕਰੋੜ ਰੁਪਏ ਦਾ ਨੁਕਸਾਨ ਉਠਾ ਰਹੀਆਂ ਸਨ, ਜੋ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ‘ਤੇ 10-10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਘਟ ਕੇ ਲਗਪਗ 1,600 ਕਰੋੜ ਰੁਪਏ ਪ੍ਰਤੀ ਦਿਨ ਰਹਿ ਗਿਆ। ਇਹ ਕਟੌਤੀ ਖਪਤਕਾਰਾਂ ਤੱਕ ਨਹੀਂ ਪਹੁੰਚਾਈ ਗਈ ਬਲਕਿ ਕੰਪਨੀਆਂ ਦੇ ਨੁਕਸਾਨ ਦੀ ਭਰਪਾਈ ਲਈ ਵਰਤੀ ਗਈ। ਉਨ੍ਹਾਂ ਦੱਸਿਆ ਕਿ ਮਾਰਚ ਵਿੱਚ ਹੋਏ ਨੁਕਸਾਨ ਨੇ ਜਨਵਰੀ-ਫਰਵਰੀ ਵਿੱਚ ਹੋਈ ਕਮਾਈ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ ਅਤੇ ਅਜਿਹੇ ਆਸਾਰ ਹਨ ਕਿ ਇਹ ਕੰਪਨੀਆਂ ਜਨਵਰੀ-ਮਾਰਚ ਤਿਮਾਹੀ ਵਿੱਚ ਘਾਟਾ ਦਰਜ ਕਰਨਗੀਆਂ। ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਰਗੇ ਪ੍ਰਮੁੱਖ ਸੂਬਿਆਂ ਵਿੱਚ ਚੋਣਾਂ ਤੋਂ ਬਾਅਦ ਈਂਧਨ ਦੀਆਂ ਪ੍ਰਚੂਨ ਕੀਮਤਾਂ ਵਿੱਚ ਵਾਧੇ ਦੇ ਆਸਾਰ ਹਨ।