ਬਿਹਾਰ ‘ਚ ਅੱਜ ਭਾਜਪਾ ਦਾ ਪਹਿਲਾ ਮੁੱਖ ਮੰਤਰੀ ਸਹੁੰ ਚੁੱਕੇਗਾ

0
15

ਪਟਨਾ : ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾ ਨੂੰ ਮੰਗਲਵਾਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਉਹ 15 ਅਪ੍ਰੈਲ ਨੂੰ ਸਵੇਰੇ 11 ਵਜੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਅਸਤੀਫਾ ਦੇ ਕੇ ਰਾਜਪਾਲ ਨੂੰ ਕੈਬਨਿਟ ਨੂੰ ਭੰਗ ਕਰਨ ਦੀ ਸਿਫਾਰਸ਼ ਕਰ ਦਿੱਤੀ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਵਜੋਂ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਬਿਹਾਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਭਾਰਤੀ ਜਨਤਾ ਪਾਰਟੀ ਦਾ ਕੋਈ ਆਗੂ ਮੁੱਖ ਮੰਤਰੀ ਦੀ ਕੁਰਸੀ ਸੰਭਾਲੇਗਾ।