ਕੰਡਕਟਰ ਦੇ ਪਰਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ

0
13

ਚੰਡੀਗੜ੍ਹ (ਗੁਰਜੀਤ ਬਿੱਲਾ)
ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਪੀ ਆਰ ਟੀ ਸੀ ਦੇ ਕੰਡਕਟਰ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ ‘ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ।ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ ਆਰ ਟੀ ਸੀ ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ।
ਇਸ ਦੌਰਾਨ ਚੀਮਾ ਨੇ ਕਿਹਾ, ‘ਇਹ ਮੁਆਵਜ਼ਾ ਪੀ ਆਰ ਟੀ ਸੀ ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।’