ਈ ਡੀ ਦੀ ਕਾਰਵਾਈ ਇੱਕ ਰਾਜਨੀਤਿਕ ਸਾਜ਼ਿਸ਼,‘’ਆਪ’’ਨਹੀਂ ਝੁਕੇਗੀ”: ਦੀਪਕ ਬਾਲੀ

0
3

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ)-ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਦਫਤਰ ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਛਾਪੇ ਨੇ ਸੂਬੇ ਦੀ ਰਾਜਨੀਤੀ ਨੂੰ ਹੋਰ ਗਰਮਾ ਦਿੱਤਾ ਹੈ।ਆਮ ਆਦਮੀ ਪਾਰਟੀ (ਆਪ) ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ)‘’ਤੇ ਤਿੱਖਾ ਹਮਲਾ ਕੀਤਾ ਹੈ।ਦੀਪਕ ਬਾਲੀ ਨੇ ਕਿਹਾ ਕਿ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਦਬਾਅ ਰਾਜਨੀਤੀ”ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਇੱਕ ਮਜ਼ਬੂਤੀ ਨਾਲ ਜਵਾਬ ਦੇਣਗੇ। ਉਨ੍ਹਾ ਈ ਡੀ ਵੱਲੋਂ ਸੰਜੀਵ ਅਰੋੜਾ ਦੇ ਘਰ ਕੀਤੀ ਛਾਪੇਮਾਰੀ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤਾ ਹੈ। ਈ ਡੀ ਦੇ ਛਾਪਿਆਂ ਨੂੰ ਪੂਰੀ ਤਰ੍ਹਾਂ ਰਾਜਨੀਤਿਕ ਤੌਰ ਤੋਂ ਪ੍ਰੇਰਿਤ ਅਤੇ ਗੈਰ-ਸੰਵਿਧਾਨਕ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਜਿਹੀ ਦਬਾਅ ਤੋਂ ਨਹੀਂ ਡਰਦੇ।ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਆਗੂਆਂ ‘ਤੇ ਦਬਾਅ ਪਾਉਣ ਲਈ ਲੋਕਤੰਤਰੀ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਸਿੱਧੇ ਤੌਰ‘’ਤੇ ਨਿਸ਼ਾਨਾ ਸਾਧਦੇ ਹੋਏ ਬਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਪਰ ਪਾਰਟੀ ਦੇ ਵਰਕਰ ਅਤੇ ਆਗੂ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਦੁਹਰਾਇਆ ਕਿ ‘ਆਪ’ ਸੱਚਾਈ ਦੇ ਰਾਹ ‘ਤੇ ਚੱਲ ਰਹੀ ਹੈ ਅਤੇ ਹਰ ਹਾਲਾਤ ਵਿੱਚ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ।