ਚੀਮਾ ਵੱਲੋਂ 25 ਨਵੇਂ ਵਾਹਨਾਂ ਨੂੰ ਹਰੀ ਝੰਡੀ

0
3

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ।ਪ੍ਰੈਸ ਨੂੰ ਸੰਬੋਧਨ ਕਰਦਿਆਂ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਭੂਗੋਲਿਕ ਪਹੁੰਚ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, ਵੱਧ ਤੋਂ ਵੱਧ ਭੂਗੋਲਿਕ ਕਵਰੇਜ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਲਗਭਗ 2.21 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਇਹ 25 ਬਲੈਰੋ ਵਾਹਨ ਖਰੀਦੇ ਹਨ। ਇਹਨਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਸਾਡੀਆਂ ਮਹੱਤਵਪੂਰਨ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤਾ ਜਾਵੇਗਾ।