ਗ਼ਦਰ ਪਾਰਟੀ ਸਥਾਪਨਾ ਦਿਵਸ ਸਮਾਗਮ ਅੱਜ

0
12

ਜਲੰਧਰ : ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਗ਼ਦਰ ਪਾਰਟੀ ਦਾ ਸਥਾਪਨਾ ਦਿਹਾੜਾ 21 ਅਪ੍ਰੈਲ ਸਵੇਰੇ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਅੰਦਰ ਬਣੇ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਮਨਾਇਆ ਜਾਏਗਾ।ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਇਸ ਸਮਾਗਮ ‘ਚ ਝੰਡਾ ਲਹਿਰਾਉਣ ਦੀ ਰਸਮ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਹਾਇਕ ਸਕੱਤਰ ਪ੍ਰੋ. ਗੋਪਾਲ ਸਿੰਘ ਬੁੱਟਰ ਅਦਾ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਨਗੇ।ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀ ਮੰਗਤ ਰਾਮ ਪਾਸਲਾ ਸਮਾਗਮ ਦੇ ਮੁੱਖ ਵਕਤਾ ਹੋਣਗੇ।