ਮੋਹਾਲੀ ‘ਚ ਸਥਾਪਤ ਹੋਵੇਗਾ ਵਿਸ਼ਵ ਪੱਧਰੀ ਆਰ ਐਂਡ ਡੀ ਸੈਂਟਰ : ਮਾਨ

0
7

ਐਮਸਟਰਡਮ : ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਟੋਮੋਟਿਵ ਅਤੇ ਸਕਿਓਰ ਕੁਨੈਕਟੀਵਿਟੀ ਸੈਮੀਕੰਡਕਟਰ ਸਲਿਊਸ਼ਨਜ਼ ਦੇ ਖੇਤਰ ਵਿੱਚ ਗਲੋਬਲ ਲੀਡਰ ਅਤੇ ਬਹੁਕੌਮੀ ਤਕਨਾਲੋਜੀ ਮੋਹਰੀ ਕੰਪਨੀ ਐਨ ਐਕਸ ਪੀ ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਇੱਕ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।ਇਹ ਕਦਮ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ, ਆਈਟੀ ਅਤੇ ਅਤਿ ਆਧੁਨਿਕ ਮੋਬਿਲਟੀ ਸਲਿਊਸ਼ਨਜ਼ ਵਿੱਚ ਮੋਹਾਲੀ ਦੀ ਮੁੱਖ ਕੇਂਦਰ ਵਜੋਂ ਉੱਭਰ ਰਹੀ ਸਥਿਤੀ ਦਾ ਲਾਭ ਉਠਾ ਕੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਆਪਣੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਗਲੋਬਲ ਸੈਮੀਕੰਡਕਟਰ ਵੈਲਯੂ ਚੇਨ ਵਿੱਚ ਸ਼ਾਮਲ ਕਰਨ ਲਈ ਪੰਜਾਬ ਸਰਕਾਰ ਦੀ ਕੇਂਦਰਿਤ ਰਣਨੀਤੀ ਦਾ ਹਿੱਸਾ ਹੈ।ਐਨ.ਐਕਸ.ਪੀ. ਸੈਮੀਕੰਡਕਟਰਜ਼ ਨੀਦਰਲੈਂਡ ਦੇ ਕਾਰਜਕਾਰੀ ਡਾਇਰੈਕਟਰ ਅਤੇ ਕੰਟਰੀ ਮੈਨੇਜਰ ਮੌਰਿਸ ਗੇਰੇਟਸ ਅਤੇ ਐਨ.ਐਕਸ.ਪੀ. ਸੈਮੀਕੰਡਕਟਰਜ਼ ਦੇ ਪਬਲਿਕ ਪਾਲਿਸੀ ਹੈੱਡ ਡਾ. ਅੰਕਿਤ ਪਾਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਐਡਵਾਂਸਡ ਇਲੈਕਟ੍ਰਾਨਿਕਸ, ਸੈਮੀਕੰਡਕਟਰ ਡਿਜ਼ਾਇਨ ਅਤੇ ਨਵੀਨ ਖੋਜ-ਅਧਾਰਤ ਈਕੋਸਿਸਟਮ ਵਿੱਚ ਸਹਿਯੋਗ ਦੇ ਮੌਕੇ ਲੱਭਣ ਲਈ ਕਿਹਾ।ਮੁੱਖ ਮੰਤਰੀ ਨੇ ਨਿਅਰ ਫੀਲਡ ਕਮਿਊਨੀਕੇਸ਼ਨ (ਐਨਐਫਸੀ), ਐਡਵਾਂਸਡ ਡਰਾਈਵਰ ਅਸਿਸਟੈਂਸ ਸਿਸਟਮ (ਏਡੀਏਐਸ) ਅਤੇ ਸਕਿਓਰ ਕੁਨੈਕਟੀਵਿਟੀ ਤਕਨਾਲੋਜੀਆਂ, ਜੋ ਆਲਮੀ ਉਦਯੋਗ ਰੁਝਾਨਾਂ ਨਾਲ ਇਕਸਾਰ ਹਨ, ਵਰਗੇ ਖੇਤਰਾਂ ਵਿੱਚ ਹੱਲ ਵਿਕਸਤ ਕਰਨ ਲਈ ਪੰਜਾਬ ਦੇ ਉੱਭਰ ਰਹੇ ਆਟੋਮੋਟਿਵ ਅਤੇ ਆਟੋ-ਕੰਪੋਨੈਂਟ ਈਕੋਸਿਸਟਮ ਦਾ ਲਾਭ ਉਠਾਉਣ ਦੀ ਵੀ ਵਕਾਲਤ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਮੌਜੂਦ ਪ੍ਰਤਿਭਾ ਦੇ ਮਜ਼ਬੂਤ ਈਕੋਸਿਸਟਮ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਈ.ਆਈ.ਟੀ. ਰੋਪੜ, ਆਈ.ਐਸ.ਬੀ. ਮੋਹਾਲੀ, ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ, ਜੋ ਉੱਚ-ਗੁਣਵੱਤਾ ਵਾਲਾ ਖੋਜ ਅਤੇ ਇੰਜੀਨੀਅਰਿੰਗ ਕਾਰਜਬਲ ਤਿਆਰ ਕਰਨ ਲਈ ਸਾਕਾਰਾਤਕ ਕੰਮ ਕਰ ਸਕਦੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ”ਨੀਦਰਲੈਂਡ ਵਿੱਚ ਪੰਜਾਬ ਸਰਕਾਰ ਦੇ ਚੱਲ ਰਹੇ ਨਿਵੇਸ਼ ਪ੍ਰੋਤਸਾਹਨ ਪ੍ਰੋਗਰਾਮ ਦੇ ਹਿੱਸੇ ਵਜੋਂ ਉਹ ਰਣਨੀਤਕ ਭਾਈਵਾਲੀ ਦੀ ਪੜਚੋਲ ਕਰਨ ਅਤੇ ਤਰਜੀਹੀ ਖੇਤਰਾਂ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਆਲਮੀ ਪੱਧਰ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵਪਾਰਕ ਸਬੰਧ ਸਥਾਪਿਤ ਕਰਨ ਦੀ ਰਾਹ ‘ਤੇ ਹਨ।” ਇਸ ਮੌਕੇ ਵਿਚਾਰ-ਵਟਾਂਦਰੇ ਦੌਰਾਨ ਐਨਐਕਸਪੀ ਨੇ ਖੋਜ ਅਤੇ ਵਿਕਾਸ, ਏਮਬੈਡਡ ਸਿਸਟਮ ਅਤੇ ਆਟੋਮੋਟਿਵ ਸੈਮੀਕੰਡਕਟਰ ਸਲਿਊਸ਼ਨਜ਼ ‘ਤੇ ਧਿਆਨ ਕੇਂਦਰਿਤ ਕਰਦਿਆਂ ਭਾਰਤ ਵਿੱਚ ਆਪਣੀ ਮਜ਼ਬੂਤ ਵਿਸ਼ਵਵਿਆਪੀ ਮੌਜੂਦਗੀ ਅਤੇ ਵਿਆਪਕ ਸਾਖ ਨੂੰ ਉਜਾਗਰ ਕੀਤਾ। ਕੰਪਨੀ ਨੇ ਉੱਭਰ ਰਹੇ ਵਿਸ਼ਵਵਿਆਪੀ ਰੁਝਾਨਾਂ, ਜਿਸ ਵਿੱਚ ਇੰਟੈਲੀਜੈਂਟ ਐੱਜ ਪ੍ਰਣਾਲੀਆਂ, ਆਟੋਮੋਟਿਵ ਇਲੈਕਟ੍ਰਾਨਿਕਸ, ਆਈਓਟੀ ਅਤੇ ਸੁਰੱਖਿਅਤ ਕਨੈਕਟੀਵਿਟੀ ਤਕਨਾਲੋਜੀਆਂ ਦੇ ਗਤੀਸ਼ੀਲ ਵਿਕਾਸ ਸ਼ਾਮਲ ਹਨ, ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਵੀ ਮੌਜੂਦ ਸਨ।