ਨੀਲ ਗਰਗ ਦਾ ਜਾਖੜ ‘ਤੇ ਪਲਟਵਾਰ

0
3

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਬਿਜਲੀ ਦੇ ਕੱਟ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਨੀਲ ਗਰਗ ਨੇ ਕਿਹਾ ਕਿ ਇਹ ਬੇਹੱਦ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਦਹਾਕਿਆਂ ਤੱਕ ਬਿਜਲੀ ਸੰਕਟ ਅਤੇ ਹਨੇਰੇ ਵਿੱਚ ਧੱਕਿਆ, ਅੱਜ ਉਹ ਸਿਸਟਮ ਦੀ ਮਜ਼ਬੂਤੀ ਲਈ ਲਗਾਏ ਜਾ ਰਹੇ ਮਹਿਜ਼ 2 ਘੰਟੇ ਦੇ ਮੁਰੰਮਤ ਕੱਟ ‘ਤੇ ਮਗਰਮੱਛ ਦੇ ਹੰਝੂ ਵਹਾ ਕੇ ਰਾਜਨੀਤੀ ਕਰ ਰਹੇ ਹਨ।
ਗਰਗ ਨੇ ਕਿਹਾ ਕਿ ਜਾਖੜ ਸਾਹਿਬ ਨੂੰ ਸ਼ਾਇਦ ਯਾਦ ਨਹੀਂ ਕਿ ਉਨ੍ਹਾ ਅਤੇ ਉਨ੍ਹਾ ਦੇ ਪੁਰਾਣੇ ਸਾਥੀਆਂ ਦੇ ਰਾਜ ਵਿੱਚ ਬਿਜਲੀ ਦੇ ਲੰਬੇ-ਲੰਬੇ ਕੱਟ ਆਮ ਗੱਲ ਸੀ, ਪਰ ਅੱਜ ਜਦੋਂ ਮਾਨ ਸਰਕਾਰ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੰਮ ਕਰ ਰਹੀ ਹੈ, ਤਾਂ ਉਨ੍ਹਾ ਨੂੰ ਦਰਦ ਹੋ ਰਿਹਾ ਹੈ। ਉਹਨਾ ਕਿਹਾ ਕਿ ਅੱਜ ਜੋ ਕੱਟ ਲਗਾਏ ਜਾ ਰਹੇ ਹਨ, ਉਹ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਭਵਿੱਖ ਵਿੱਚ ਵੱਡੇ ਤਕਨੀਕੀ ਨੁਕਸਾਨ ਤੋਂ ਬਚਣ ਲਈ ਹਨ।