ਪ੍ਰਸਿੱਧ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ‘ਚ

0
5

ਚੰਡੀਗੜ੍ਹ : ਪ੍ਰਸਿੱਧ ਕਬੱਡੀ ਖਿਡਾਰੀ ਜਾਫ਼ੀ ਪਾਲਾ ਜਲਾਲਪੁਰੀਆ ਸ਼ਨੀਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਤੇ ‘ਕਲੋਜ਼ ਫਾਈਟਰ’ ਦੇ ਨਾਂਅ ਤੋਂ ਮਸ਼ਹੂਰ ਹਨ, ਜਿਨ੍ਹਾ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਆਉਣ ਨਾਲ ਸੂਬੇ ਦੇ ਨੌਜਵਾਨਾਂ ਤੇ ਖਿਡਾਰੀਆਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਵੇਗਾ।