16.2 C
Jalandhar
Friday, November 22, 2024
spot_img

ਕਾਂਗਰਸ ਪਾ ਰਹੀ ਲੋਕ-ਪੱਖੀ ਕੰਮਾਂ ‘ਚ ਅੜਿੱਕਾ : ਅਮਨ ਅਰੋੜਾ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੱੁਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ | ਸਦਨ ‘ਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ, ਪਰ ਕਾਂਗਰਸ ਸੈਸ਼ਨ ਵਿਚ ਕੋਈ ਮੁੱਦਾ ਉਠਾਉਣ ‘ਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ | ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ | ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ ‘ਆਪ’ ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ | ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ, ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ | ਵਿਰੋਧੀ ਧਿਰ ਦੇ ਨੇਤਾ ‘ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, Tਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ | ਉਹ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ‘ਆਪ੍ਰੇਸਨ ਲੋਟਸ’ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ | ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ‘ਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ, ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ |
ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ ‘ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ ‘ਤੇ ਫੈਸਲਾ ਲਿਆ ਜਾਵੇਗਾ | ਫਿਰ ਵੀ ਵਿਰੋਧੀ ਧਿਰ ਸਦਨ ‘ਚ ਇਸ ਮੁੱਦੇ ‘ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ |

Related Articles

LEAVE A REPLY

Please enter your comment!
Please enter your name here

Latest Articles