ਚੰਡੀਗੜ੍ਹ : ਆਸਟ੍ਰੇਲੀਆ ਨੇ ਭਾਰਤ ਦੇ 15 ਨੌਜਵਾਨਾਂ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕਿ 29 ਅਪਰੈਲ ਦੀ ਰਾਤ ਤੱਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਜਾਣੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵਿੱਚ ਪੰਜਾਬ ਦੇ 11, ਤੇਲੰਗਾਨਾ ਦੇ 2, ਹਰਿਆਣਾ ਤੇ ਉਤਰਾਖੰਡ ਦਾ 1-1 ਸ਼ਾਮਲ ਹਨ। ਪੰਜਾਬ ਦੀ ਇੱਕ ਕੁੜੀ ਵੀ ਹੈ। ਇਨ੍ਹਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ। ਉਨ੍ਹਾ ਕਿਹਾ ਕਿ ਮੁਢਲੀ ਜਾਣਕਾਰੀ ਅਨੁਸਾਰ ਡਿਪੋਰਟ ਕੀਤੇ ਜਾਣ ਵਾਲੇ ਨੌਜਵਾਨਾਂ ਨੇ ਕੁਝ ਗੈਰ-ਕਾਨੂੰਨੀ ਕੰਮ ਕੀਤੇ ਹਨ। ਪੰਜਾਬ ਆਉਣ ‘ਤੇ ਡਿਪੋਰਟ ਕੀਤੇ ਜਾਣ ਦੇ ਕਾਰਨਾਂ ਬਾਰੇ ਪੁੱਛਿਆ ਜਾਵੇਗਾ।




