ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 5 ਮਈ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਾਕਾਤ ਦੁਪਹਿਰ 12 ਵਜੇ ਹੋਵੇਗੀ। ਆਮ ਆਦਮੀ ਪਾਰਟੀ ਦੇ 7 ਰਾਜ ਮੈਂਬਰਾਂ ਵੱਲੋਂ ਭਾਜਪਾ ਦਾ ਪੱਲਾ ਫੜਨ ਤੋਂ ਬਾਅਦ ਮੁੱਖ ਮੰਤਰੀ ਨੇ ਪਾਰਟੀ ਵਿਧਾਇਕਾਂ ਸਣੇ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਤਾਂ ਜੋ ਉਨ੍ਹਾਂ ਰਾਜ ਸਭਾ ਮੈਂਬਰਾਂ ਦੀ ਮੈਂਬਰੀ ਰੱਦ ਕਰਨ ਦੀ ਮੰਗ ਕੀਤੀ ਜਾ ਸਕੇ।



