ਭਗਵੰਤ ਮਾਨ 5 ਮਈ ਤੋਂ ਸ਼ੁਕਰਾਨਾ ਯਾਤਰਾ ‘ਤੇ

0
15

ਚੰਡੀਗੜ੍ਹ : ਜਾਗਤ ਜੋਤਿ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਐਕਟ-2026 ਲਾਗੂ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ 5 ਮਈ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕਰਨਗੇ। ਪੰਜ ਮਈ ਨੂੰ ਤਖਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਸੇ ਦਿਨ ਮੁੱਖ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਛੇ ਮਈ ਨੂੰ ਅੰਮ੍ਰਿਤਸਰ ਤੋਂ ਚੱਲ ਕੇ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਪੁੱਜਣਗੇ।
ਸੱਤ ਮਈ ਨੂੰ ਦਮਦਮਾ ਸਾਹਿਬ ਤੋਂ ਰਵਾਨਾ ਹੋ ਕੇ ਯਾਤਰਾ ਮਸਤੂਆਣਾ ਸਾਹਿਬ ਪਹੁੰਚੇਗੀ। 8 ਮਈ ਨੂੰ ਯਾਤਰਾ ਦਾ ਪੜਾਅ ਪਟਿਆਲਾ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਯਾਤਰਾ ਦਾ ਮੁੱਖ ਉਦੇਸ਼ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਗਏ ਇਤਿਹਾਸਕ ਕਦਮ ਲਈ ਗੁਰੂ ਸਾਹਿਬ ਦਾ ਓਟ-ਆਸਰਾ ਲੈਣਾ ਹੈ। ਯਾਤਰਾ ਦੇ ਰਸਤੇ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁੱਖ ਮੰਤਰੀ ਸੰਗਤਾਂ ਦੇ ਰੂ-ਬ-ਰੂ ਵੀ ਹੋਣਗੇ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕਰਨਗੇ।