ਚੰਡੀਗੜ੍ਹ, (ਗੁਰਜੀਤ ਬਿੱਲਾ)-ਰੁਸਤਮ-ਏ-ਹਿੰਦ ਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਂਅ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਤੇ ਨੌਜਵਾਨਾਂ ਦਾ ਪਾਰਟੀ ‘ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੇ ਜ਼ਮੀਨ ਨਾਲ ਜੁੜੇ ਖਿਡਾਰੀਆਂ ਦੇ ਆਉਣ ਨਾਲ ਪਾਰਟੀ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ।




