ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮਨਾਲੀ ’ਚ ਸ਼ਨੀਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਥੇ ਹੀ ਰਿਐਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਦੇ ਝਟਕੇ ਜ਼ਮੀਨ ਅੰਦਰ 5 ਕਿਲੋਮੀਟਰ ਦੀ ਡੂੰਘਾਈ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਲਾਹੌਲ ਸਪੀਤੀ ਦਾ ਉਦੈਪੁਰ ਰਿਹਾ। ਝਟਕੇ ਜੰਮੂ ਕਸ਼ਮੀਰ ਅਤੇ ਲੱਦਾਖ ਦੇ ਕੁਝ ਖੇਤਰਾਂ ’ਚ ਵੀ ਮਹਿਸੂਸ ਕੀਤੇ ਗਏ। ਜਦੋਂ ਹੀ ਲੋਕਾਂ ਨੂੰ ਭੂਚਾਲ ਦਾ ਅਹਿਸਾਸ ਹੋਇਆ, ਉਹ ਸਭ ਕੁਝ ਛੱਡ ਕੇ ਘਰਾਂ ’ਚੋਂ ਬਾਹਰ ਨਿਕਲ ਆਏ, ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਲੇਹ ਤੋਂ 189 ਕਿਲੋਮੀਟਰ ਉੱਤਰ ’ਚ ਤੜਕੇ ਕਰੀਬ 4.19 ਵਜੇ 4.8 ਤੀਬਰਤਾ ਦਾ ਭੂਚਾਲ ਆਇਆ ਸੀ।