ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਲੜ ਰਹੇ ਮਲਿਕਅਰਜੁਨ ਖੜਗੇ ਨੇ ਰਾਜ ਸਭਾ ’ਚ ਨੇਤਾ ਵਿਰੋਧੀ ਧਿਰ ਦੇ ਅਹੁਦੇ ਤੋਂ ਅਸਤੀਫੇ ਦੇ ਦਿੱਤਾ। ਜਾਣਕਾਰੀ ਮੁਤਾਬਕ ਉਨ੍ਹਾ ਨੇ ਰਾਜ ਸਭਾ ਦੇ ਸਭਾਪਤੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾ ਕੱਲ੍ਹ ਆਪਣਾ ਨਾਮਜ਼ਦਗੀ ਦਰਜ ਕਰਾਇਆ ਸੀ। ਇਸ ਦੌਰਾਨ ਕਾਂਗਰਸ ਦੇ ਕਈ ਵੱਡੇ ਨੇਤਾ ਉਨ੍ਹਾ ਦਾ ਸਮਰਥਨ ਕਰਨ ਲਈ ਮੌਜੂਦ ਸਨ। ਖੜਗੇ ਨੇ ਕਰੀਬ ਡੇਢ ਸਾਲ ਪਹਿਲਾਂ ਫਰਵਰੀ 2021 ’ਚ ਰਾਜ ਸਭਾ ’ਚ ਨੇਤਾ ਵਿਰੋਧੀ ਧਿਰ ਦਾ ਅਹੁਦਾ ਸੰਭਾਲਿਆ ਸੀ। ਪਾਰਟੀ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਖੜਗੇ ਨੂੰ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੋਂ ਅਸਤੀਫਾ ਦੇਣ ਹੀ ਹੁੰਦਾ ਹੈ। ਹੁਣ ਖੜਗੇ ਦੀ ਜਗ੍ਹਾ ਨਵਾਂ ਨੇਤਾ ਬਣਾਇਆ ਜਾਵੇਗਾ। ਇਸ ਦੌੜ ’ਚ ਸੀਨੀਅਰ ਨੇਤਾ ਪੀ ਚਿਦੰਬਰਮ, ਦਿਗਵਿਜੈ ਸਿੰਘ ਅਤੇ ਕੇ ਸੀ ਵੇਣੂਗੋਪਾਲ ਸਮੇਤ ਕਈ ਨੇਤਾ ਸ਼ਾਮਲ ਹਨ।