ਨਵੀਂ ਦਿੱਲੀ : ਪੱਛਮੀ ਬੰਗਾਲ, ਕੇਰਲਾ, ਆਸਾਮ, ਤਾਮਿਲਨਾਡੂ ਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਮਈ ਸੋਮਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਬਾਅਦ ਦੁਪਹਿਰ ਤੱਕ ਸਾਰੇ ਰਾਜਾਂ ਦੇ ਰੁਝਾਨ ਆ ਜਾਣ ਦੀ ਸੰਭਾਵਨਾ ਹੈ। ਸਭ ਤੋਂ ਅਹਿਮ ਚੋਣ ਨਤੀਜੇ ਪੱਛਮੀ ਬੰਗਾਲ ਦੇ ਸਮਝੇ ਜਾ ਰਹੇ ਹਨ, ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਭਾਜਪਾ ਨੇ ਚੋਣਾਂ ਜਿੱਤਣ ਲਈ ਹਰ ਸੰਭਵ ਹੀਲਾ-ਵਸੀਲਾ ਵਰਤਿਆ ਹੈ ਤੇ ਲੋਕਾਂ ਨੂੰ ਧਰਮ ਦੇ ਨਾਂਅ ‘ਤੇ ਵੰਡਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਦੂਸਰੇ ਪਾਸੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ‘ਚ ਤ੍ਰਿਣਮੂਲ ਕਾਂਗਰਸ ਪਾਰਟੀ ਨੇ ਭਾਜਪਾ ਦੀ ਹਰ ਚਾਲ ਨਾਕਾਮ ਕਰਨ ਲਈ ਪੂਰੀ ਵਾਹ ਲਾਈ ਹੈ।



