ਲਖਨਊ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਮੰਗਲਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਪੁਲਸ ਦੇ 5 ਮੁਲਾਜ਼ਮਾਂ ਦੀ ਮੌਤ ਹੋ ਗਈ।
ਇਹ ਹਾਦਸਾ ਸਵੇਰੇ ਕਰੀਬ 10:30 ਵਜੇ ਤਾਵੜੂ ਸਦਰ ਪੁਲਸ ਸਟੇਸ਼ਨ ਦੀ ਹੱਦ ਅੰਦਰ ਧੁਲਾਵਤ ਟੋਲ ਪਲਾਜ਼ਾ ਦੇ ਕੋਲ ਵਾਪਰਿਆ। ਪ੍ਰਾਪਤ ਵੇਰਵੇ ਅਨੁਸਾਰ ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿੱਚ ਤਾਇਨਾਤ ਇਹ ਮੁਲਾਜ਼ਮ ਮਹਿੰਦਰਾ ਸਕਾਰਪੀਓ ਵਿੱਚ ਪਲਵਲ ਵੱਲ ਜਾ ਰਹੇ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਕੋਲ ਡਰਾਈਵਰ ਨੇ ਇੱਕ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਰਫ਼ਤਾਰ ਕਾਰਨ ਕੰਟਰੋਲ ਗੁਆ ਬੈਠਾ ਅਤੇ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਐੱਸ ਯੂ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਪੰਜ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।




