ਸ਼ਾਹ ਦਾ ਦੋ ਦਿਨਾ ਜੰਮੂ-ਕਸ਼ਮੀਰ ਦੌਰਾ 4 ਤੋਂ

0
280

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਕਤੂਬਰ ਤੋਂ ਦੋ ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਉੱਥੋਂ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਵੈਸ਼ਨੋ ਦੇਵੀ ਮੰਦਰ ’ਚ ਪੂਜਾ ਕਰਨਗੇ। ਸ਼ਾਹ ਪਹਿਲੇ ਦਿਨ ਸਵੇਰੇ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਰਾਜੌਰੀ ’ਚ ਜਨ ਸਭਾ ਨੂੰ ਸੰਬੋਧਨ ਕਰਨਗੇ, ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਜੰਮੂ ’ਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। 5 ਅਕਤੂਬਰ ਨੂੰ ਉਹ ਸ੍ਰੀਨਗਰ ਦੇ ਰਾਜ ਭਵਨ ’ਚ ਹੋਣ ਵਾਲੀ ਬੈਠਕ ’ਚ ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਗੇ।

LEAVE A REPLY

Please enter your comment!
Please enter your name here