ਦਿਲਜੀਤ ਦੋਸਾਂਝ ਨੂੰ ਐੱਸ ਐੱਫ ਜੇ ਦੀ ਧਮਕੀ

0
14

ਵਾਸ਼ਿੰਗਟਨ : ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਮਕਬੂਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਉਸ ਦਾ ਸੰਗਠਨ ਅਮਰੀਕਾ ਵਿੱਚ ਹੋਣ ਵਾਲੇ ਦੋਸਾਂਝ ਦੇ ਆਉਣ ਵਾਲੇ ਸ਼ੋਅ ਦਾ ਵਿਰੋਧ ਕਰੇਗਾ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ, ਜਦੋਂ ਦਿਲਜੀਤ ਨੇ ਕੈਨੇਡਾ ਦੇ ਕੈਲਗਰੀ ਵਿੱਚ ਆਪਣੇ ‘ਔਰਾ 2026’ ਕੰਸਰਟ ਦੌਰਾਨ ਖਾਲਿਸਤਾਨੀ ਝੰਡੇ ਦਿਖਾਉਣ ਵਾਲੇ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਫਿਟਕਾਰ ਲਾਈ ਸੀ। ਕੈਲਗਰੀ ਸ਼ੋਅ ਦੌਰਾਨ ਜਦੋਂ ਕੁਝ ਲੋਕਾਂ ਨੇ ਖਾਲਿਸਤਾਨੀ ਝੰਡੇ ਲਹਿਰਾ ਕੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਦਿਲਜੀਤ ਨੇ ਮੰਚ ਤੋਂ ਕਿਹਾ, ‘ਜਿੰਨੇ ਝੰਡੇ ਦਿਖਾਉਣੇ ਨੇ ਦਿਖਾਈ ਚੱਲੋ।’ ਪ੍ਰਦਰਸ਼ਨਕਾਰੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜੇਕਰ ਇਹ ਲੋਕ ਸ਼ੋਅ ਵਿੱਚ ਰੁਕਾਵਟ ਪਾ ਰਹੇ ਹਨ ਤਾਂ ਇਨ੍ਹਾਂ ਨੂੰ ਬਾਹਰ ਕੱਢ ਦਿਓ। ਦੋਸਾਂਝ ਦੇ ਇਸ ਸਟੈਂਡ ਦਾ ਉੱਥੇ ਮੌਜੂਦ ਹਜ਼ਾਰਾਂ ਦੀ ਭੀੜ ਨੇ ਤਾੜੀਆਂ ਮਾਰ ਕੇ ਸਵਾਗਤ ਕੀਤਾ। ਦਿਲਜੀਤ ਆਪਣੇ ਇਸ ਵਿਸ਼ਵ ਦੌਰੇ ਰਾਹੀਂ ਪੰਜਾਬੀ ਪ੍ਰਵਾਸੀਆਂ ਦੇ ਮੋਢੀ ‘ਕਾਮਾਗਾਟਾ ਮਾਰੂ’ ਦੇ ਮੁਸਾਫਰਾਂ ਅਤੇ ਗ਼ਦਰ ਲਹਿਰ ਦੇ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।