ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਉਸ ਵੇਲੇ ਦਹਿਸ਼ਤ ਦੀ ਲਹਿਰ ਦੌੜ ਗਈ, ਜਦੋਂ ਤਿੰਨ ਪ੍ਰਮੁੱਖ ਵਿਦਿਅਕ ਸੰਸਥਾਵਾਂ ਨੂੰ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਬੰਬ ਧਮਾਕਿਆਂ ਨਾਲ ਨਿਸ਼ਾਨਾ ਬਣਾਇਆ ਜਾਵੇਗਾ। ਜਿਨ੍ਹਾਂ ਸੰਸਥਾਵਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਦਸਮੇਸ਼ ਪਬਲਿਕ ਸਕੂਲ, ਡੈਂਟਲ ਕਾਲਜ ਫ਼ਰੀਦਕੋਟ ਅਤੇ ਗਰਲਜ਼ ਸੈਕੰਡਰੀ ਸਕੂਲ, ਸਾਦਿਕ ਸ਼ਾਮਲ ਹਨ। ਫ਼ਰੀਦਕੋਟ ਪੁਲਸ ਦੀ ਅਗਵਾਈ ਵਿੱਚ ਸਥਾਨਕ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵਿਤ ਸਥਾਨਾਂ ‘ਤੇ ਐਂਟੀ-ਸਾਬੋਤਾਜ ਟੀਮਾਂ ਨੂੰ ਲਾਮਬੰਦ ਕੀਤਾ। ਪੁਲਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਤਿੰਨੋਂ ਕੈਂਪਸਾਂ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ ਸਮੇਤ ਵਿਆਪਕ ਤਲਾਸ਼ੀ ਲਈ ਗਈ।
ਮਾਨਾਂਵਾਲਾ : ਵੀਰਵਾਰ ਨੂੰ ਇਕ ਵਾਰ ਫਿਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਅੱਜ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਕਾਲਜ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਪੇਪਰ ਚੱਲ ਰਿਹਾ ਸੀ, ਜੋ ਜਾਰੀ ਰੱਖਿਆ ਗਿਆ।