ਧਮਾਕੇ ਭਾਜਪਾ ਦੇ ‘ਮਿਸ਼ਨ ਪੰਜਾਬ’ ਦਾ ਹਿੱਸਾ : ਸੰਜੇ ਸਿੰਘ

0
8

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਦੋਸ਼ ਲਗਾਇਆ ਕਿ ਭਾਜਪਾ ਨੇ ਚੋਣਾਂ ਵਾਲੇ ਸੂਬੇ (ਪੰਜਾਬ) ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਲਈ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਦੋਹਰੇ ਧਮਾਕਿਆਂ ਨਾਲ ਆਪਣਾ ‘ਮਿਸ਼ਨ ਪੰਜਾਬ’ ਸ਼ੁਰੂ ਕਰ ਦਿੱਤਾ ਹੈ। ਸੰਜੇ ਸਿੰਘ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਵੀ ਭਾਜਪਾ ਦੀ ਜਿੱਤ ਤੋਂ ਬਾਅਦ ਚੋਣਾਂ ਤੋਂ ਬਾਅਦ ਦੀ ਹਿੰਸਾ ਦੇਖਣ ਨੂੰ ਮਿਲ ਰਹੀ ਹੈ। ਸੰਜੇ ਸਿੰਘ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਆਈ ਐੱਸ ਆਈ ਵਿਚਕਾਰ ਸਿੱਧਾ ਸੰਬੰਧ ਹੈ ਅਤੇ ਅਸੀਂ ਅਤੀਤ ਵਿੱਚ ਪਠਾਨਕੋਟ ਦੀ ਘਟਨਾ ‘ਚ ਇਹ ਦੇਖਿਆ ਹੈ। ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਭਾਜਪਾ ਦੀ ਚੋਣ ਰਣਨੀਤੀ ਦਾ ਹਿੱਸਾ ਹਨ। ਉਨ੍ਹਾ ਦਾਅਵਾ ਕੀਤਾ ਕਿ ਭਾਜਪਾ ਦਾ ਆਈ ਐੱਸ ਆਈ ਨਾਲ ਹੱਥ ਮਿਲਾਉਣ ਦਾ ਇਤਿਹਾਸ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪਠਾਨਕੋਟ ਘਟਨਾ ਦੀ ਜਾਂਚ ਲਈ ਸੱਦਾ ਦਿੱਤਾ ਸੀ। ਉਨ੍ਹਾ ਦੋਸ਼ ਲਗਾਇਆ ਕਿ ਆਈ ਐੱਸ ਆਈ ਦੇਸ਼ ਵਿੱਚ ਹੋਣ ਵਾਲੀਆਂ ਕਈ ਘਟਨਾਵਾਂ ਲਈ ਜ਼ਿੰਮੇਵਾਰ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਇਸ ਨਾਲ ਮਜ਼ਬੂਤ ਸੰਬੰਧ ਹਨ। ਉਨ੍ਹਾ ਕਿਹਾ ਕਿ ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਡੀ ਪਾਰਟੀ ਨੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਹੋਏ ਧਮਾਕਿਆਂ ਪਿੱਛੇ ਉਨ੍ਹਾਂ ਦਾ ਹੱਥ ਹੋਣ ਦੇ ਦੋਸ਼ ਲਗਾਏ ਹਨ।