ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

0
14

ਕੋਲਕਾਤਾ : ਸ਼ੁਭੇਂਦੂ ਅਧਿਕਾਰੀ ਨੇ ਸਨਿੱਚਰਵਾਰ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਆਰ ਐੱਨ ਰਵੀ ਨੇ ਇੱਕ ਸ਼ਾਨਦਾਰ ਸਮਾਗਮ ਵਿੱਚ ਅਧਿਕਾਰੀ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ, ਐੱਨ ਡੀ ਏ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ਾਮਲ ਹੋਏ। ਅਧਿਕਾਰੀ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਸਾਬਕਾ ਮੁਖੀ ਦਿਲੀਪ ਘੋਸ਼ ਨੇ ਨਵੀਂ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਭਾਜਪਾ ਵਿਧਾਇਕ ਅਗਨੀਮਿੱਤਰਾ ਪਾਲ, ਅਸ਼ੋਕ ਕੀਰਤਨੀਆ, ਨਿਸਿਥ ਪ੍ਰਮਾਣਿਕ ਅਤੇ ਖੁਦੀਰਾਮ ਟੂਡੂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।
ਦਿੱਲੀ ਹਵਾਈ ਅੱਡੇ ‘ਤੇ ਕਰੋੜਾਂ ਦੀ ਡਰੱਗਜ਼ ਜ਼ਬਤ
ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ। ਕਸਟਮ ਅਧਿਕਾਰੀਆਂ ਨੇ ਬੈਂਕਾਕ ਤੋਂ ਆਉਣ ਵਾਲੇ ਦੋ ਯਾਤਰੀਆਂ ਨੂੰ ਰੋਕਿਆ ਅਤੇ ਲਗਭਗ 35 ਕਿਲੋਗ੍ਰਾਮ ਉੱਚ-ਗ੍ਰੇਡ ਹਾਈਡਰੋਪੋਨਿਕ ਮਾਰੀਜੁਆਨਾ ਜ਼ਬਤ ਕੀਤਾ, ਜਿਸ ਦੀ ਅਨੁਮਾਨਤ ਕੀਮਤ ਲਗਭਗ 34.93 ਕਰੋੜ ਰੁਪਏ ਹੈ।