ਗੋਲਡ ਮੈਡਲ ਜੇਤੂ ਮੁੱਕੇਬਾਜ਼ ਦੀ ਮੌਤ

0
9

ਮਾਨਸਾ : ਮਾਨਸਾ ਸ਼ਹਿਰ ਦੇ ਮਿਉਂਸਪਲ ਵਾਰਡ ਨੰਬਰ 3 ਦੇ ਰਹਿਣ ਵਾਲੇ 20 ਸਾਲਾ ਗੋਲਡ ਮੈਡਲ ਜੇਤੂ ਮੁੱਕੇਬਾਜ਼ ਨਵਦੀਪ ਸਿੰਘ ਦੀ ਸ਼ੁੱਕਰਵਾਰ ਨੂੰ ਕਥਿਤ ਤੌਰ ਉੱਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਨੇ 2024 ਵਿੱਚ ਸੂਬਾ ਸਰਕਾਰ ਦੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਪਿਛਲੇ ਸਾਲ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੌਰਾਨ ਸੋਨ ਤਗਮੇ ਜਿੱਤੇ ਸਨ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ, ਜੋ ਕਿ ਇੱਕ ਦਿਹਾੜੀਦਾਰ ਮਜ਼ਦੂਰ ਹਨ, ਨੇ ਦੱਸਿਆ ਕਿ ਉਨ੍ਹਾ ਦੇ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਨ੍ਹਾ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।