ਚਾਰ ਆਈ ਏ ਐੱਸ ਅਧਿਕਾਰੀ ਤਬਦੀਲ

0
15

ਚੰਡੀਗੜ੍ਹ (ਸੁਰਜੀਤ ਸੁਮਨ) -ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਬੁੱਧਵਾਰ ਚਾਰ ਆਈ ਏ ਐੱਸ ਅਧਿਕਾਰੀਆਂ ਦੀਆਂ ਬਦਲੀਆਂ/ ਤਾਇਨਾਤੀਆਂ ਕੀਤੀਆਂ ਗਈਆਂ। ਰਾਮ ਵੀਰ ਨੂੰ ਕਮਿਸ਼ਨਰ ਜਲੰਧਰ ਡਵੀਜ਼ਨ ਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ (ਨੀਲ ਕੰਠ ਐੱਸ ਆਵਾੜ ਨੂੰ ਕੇਂਦਰੀ ਡੈਪੂਟੇਸ਼ਨ ਲਈ ਰਿਲੀਵ ਕਰਦੇ ਹੋਏ), ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਵਾਰ ਭਲਾਈ ਵਿਭਾਗ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ, ਪੰਜਾਬ ਵਾਧੂ ਚਾਰਜ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਇਸੇ ਤਰ੍ਹਾਂ ਅਕਸ਼ਿਤਾ ਗੁਪਤਾ ਨੂੰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਤਾਇਨਾਤ ਕੀਤਾ ਗਿਆ ਹੈ।
ਦਲਜੀਤ ਦੁਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਪਿੱਛੇ ਸਿਆਸੀ ਮਨੋਰਥ : ਚੀਮਾ
ਚੰਡੀਗੜ੍ਹ (ਗੁਰਜੀਤ ਬਿੱਲਾ)-ਹਰਿਆਣਾ ਸਰਕਾਰ ਵੱਲੋਂ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਗੋਂਡਰ ਪਿੰਡ (ਕਰਨਾਲ) ਸਥਿਤ ਘਰ ਦੇ ਬਾਹਰ ਫਾਇਰਿੰਗ ਦੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਗਿਆ ਹੈ, ਪਰ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਘਟਨਾ ਦੇ ਪਿੱਛੇ ‘ਸਿਆਸੀ ਮਨੋਰਥ’ ਹੋਣ ਦਾ ਦੋਸ਼ ਲਗਾਇਆ ਹੈ। ਪੰਜਾਬ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਵਾਪਰੀ ਹੈ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਹ ਸਭ ਦੋਸਾਂਝ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣ ਲਈ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਵੇਂ ਹੀ ਦਿਲਜੀਤ ਦੋਸਾਂਝ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਭਾਜਪਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਉਨ੍ਹਾਂ ਦੇ ਮੈਨੇਜਰ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੈਂਗ ਬਿਨਾਂ ਕਿਸੇ ਡਰ ਦੇ ਕੰਮ ਕਰ ਰਿਹਾ ਹੈ ਕਿਉਂਕਿ ਭਾਜਪਾ ਨੇ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਵਿੱਚ ਪੁੱਛਗਿੱਛ ਤੋਂ ਬਚਾ ਕੇ ਰੱਖਿਆ ਹੋਇਆ ਹੈ। ‘ਆਪ’ ਦੇ ਕਈ ਹੋਰ ਮੰਤਰੀਆਂ ਨੇ ਵੀ ਕਿਹਾ ਕਿ ਦਲਜੀਤ ਦੋਸਾਂਝ ਨੇ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ, ਇਸ ਲਈ ਇਹ ਫਾਇਰਿੰਗ ਦੀ ਘਟਨਾ ਹੋਈ ਹੈ।