17.9 C
Jalandhar
Friday, November 22, 2024
spot_img

ਸਿੱਖ ਵਿਰੋਧੀ ਦੰਗੇ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਸਾਲਾਂ ’ਚੋਂ ਇੱਕ : ਅਮਰੀਕੀ ਸੈਨੇਟਰ

ਵਾਸ਼ਿੰਗਟਨ : 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ, ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾ ਸਕੇ। ਭਾਰਤ ’ਚ 31 ਅਕਤੂਬਰ 1984 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ’ਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ’ਚ ਪੂਰੇ ਭਾਰਤ ’ਚ 3000 ਤੋਂ ਵੱਧ ਸਿੱਖ ਮਾਰੇ ਗਏ ਸਨ।
ਸੈਨੇਟਰ ਪੈਟ ਟੂਮੀ ਨੇ ਸੈਨੇਟ ’ਚ ਆਪਣੇ ਭਾਸ਼ਣ ’ਚ ਕਿਹਾਸਾਲ 1984 ਆਧੁਨਿਕ ਭਾਰਤੀ ਇਤਿਹਾਸ ’ਚ ਸਭ ਤੋਂ ਕਾਲੇ ਸਾਲਾਂ ਵਿੱਚੋਂ ਇੱਕ ਹੈ। ਦੁਨੀਆ ਨੇ ਭਾਰਤ ’ਚ ਨਸਲੀ ਸਮੂਹਾਂ ਵਿਚਕਾਰ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਦੇਖੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ’ਚ ਖਾਸ ਤੌਰ ’ਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅੱਜ ਅਸੀਂ ਇੱਥੇ ਉਸ ਦੁਖਾਂਤ ਨੂੰ ਯਾਦ ਕਰ ਰਹੇ ਹਾਂ, ਜੋ 1 ਨਵੰਬਰ 1984 ਨੂੰ ਭਾਰਤ ਦੇ ਪੰਜਾਬ ਸੂਬੇ ’ਚ ਸਿੱਖਾਂ ਅਤੇ ਕੇਂਦਰ ਸਰਕਾਰ ਦਰਮਿਆਨ ਕਈ ਦਹਾਕਿਆਂ ਦੇ ਜਾਤੀ ਤਣਾਅ ਤੋਂ ਬਾਅਦ ਵਾਪਰਿਆ ਸੀ।

Related Articles

LEAVE A REPLY

Please enter your comment!
Please enter your name here

Latest Articles