ਨਿਊਯਾਰਕ : ਅਦਾਲਤੀ ਦਸਤਾਵੇਜ਼ਾਂ ਅਨੁਸਾਰ, ਅਮਰੀਕੀ ਸਰਕਾਰ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਵਿੱਚੋਂ ਇੱਕ ਗੌਤਮ ਅਡਾਨੀ ਵਿਰੁੱਧ ਦਾਇਰ ਕੀਤੇ ਗਏ ਮੁਕੱਦਮੇ ਨੂੰ ਸੁਲਝਾਉਣ ਲਈ ਸਹਿਮਤ ਹੋ ਗਈ ਹੈ। 2024 ਦੇ ਅਖੀਰ ਵਿੱਚ ਦਾਇਰ ਕੀਤੇ ਗਏ ਮੁਕੱਦਮੇ ਵਿੱਚ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਨੇ ਭਾਰਤੀ ਅਰਬਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਜੋ ਕਿ ਊਰਜਾ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਦੋਵੇਂ ਆਗੂ ਹਨ, ‘ਤੇ ਵਧੀਆਂ ਦਰਾਂ ‘ਤੇ ਊਰਜਾ ਖਰੀਦਣ ਦੇ ਸਰਕਾਰੀ ਠੇਕੇ ਹਾਸਲ ਕਰਨ ਬਦਲੇ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਕਰੋੜਾਂ ਡਾਲਰਾਂ ਦੀ ਰਿਸ਼ਵਤ ਦੇਣ ਦਾ ਵਾਅਦਾ ਕਰਨ ਦਾ ਦੋਸ਼ ਲਾਇਆ ਸੀ। ਅਦਾਲਤੀ ਦਸਤਾਵੇਜ਼ ਅਨੁਸਾਰ ਗੌਤਮ ਅਡਾਨੀ 60 ਲੱਖ ਅਮਰੀਕੀ ਡਾਲਰ ਦਾ ਸਿਵਲ ਜੁਰਮਾਨਾ ਭਰਨ ਲਈ ਸਹਿਮਤ ਹੋਏ ਹਨ, ਜਦੋਂ ਕਿ ਉਨ੍ਹਾਂ ਦੇ ਭਤੀਜੇ ਨੇ 1.2 ਕਰੋੜ ਅਮਰੀਕੀ ਡਾਲਰ ਜੁਰਮਾਨੇ ਵਜੋਂ ਦੇਣ ‘ਤੇ ਸਹਿਮਤੀ ਜਤਾਈ ਹੈ। ਪ੍ਰਸਤਾਵਿਤ ਸਮਝੌਤੇ ਵਿੱਚ ਦੋਸ਼ ਕਬੂਲਣਾ ਸ਼ਾਮਲ ਨਹੀਂ ਹੈ।




