ਭਾਜਪਾ ਲੋਕਾਂ ਨੂੰ ਲੁੱਟ ਰਹੀ : ਅਮਨ ਅਰੋੜਾ

0
5

ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ ਦਿੱਤਾ ਹੈ।ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ।ਤੇਲ ਅਤੇ ਐਲ ਪੀ ਜੀ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲ ਪੀ ਜੀ ਸਿਲੰਡਰ ਦੀ ਕੀਮਤ ਵਿੱਚ ?943 ਰੁਪਏ ਦਾ ਵਾਧਾ ਕਰਕੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਕਰਾਰੀ ਸੱਟ ਮਾਰੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ ਦੀ ਕੀਮਤ ਵਿੱਚ 3.14 ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 3.11 ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਚੋਣਾਂ ਵੇਲੇ ਹੀ ਲੋਕ ਭਲਾਈ ਦੀ ਯਾਦ ਆਉਂਦੀ ਹੈ ਪਰ ਵੋਟਾਂ ਹਾਸਲ ਕਰਨ ਤੋਂ ਬਾਅਦ ਉਹ ਲੋਕਾਂ ‘ਤੇ ਆਰਥਕ ਬੋਝ ਪਾ ਦਿੰਦੀ ਹੈ।