ਸਾਂਝਾ ਮਜ਼ਦੂਰ ਮੋਰਚੇ ਵੱਲੋਂ ਕਿਸਾਨਾਂ ‘ਤੇ ਪੁਲਸ ਜਬਰ ਦੀ ਨਿੰਦਾ

0
18

ਚੰਡੀਗੜ੍ਹ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪਾਣੀਆਂ ਨਾਲ ਸੰਬੰਧਤ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਵੱਲ ਸ਼ਾਂਤਮਈ ਮਾਰਚ ਕਰਦੇ ਕਿਸਾਨਾਂ ‘ਤੇ ਪੁਲਸ ਵੱਲੋਂ ਲਾਠੀਚਾਰਜ ਕਰਨ, ਪਾਣੀ ਦੀਆਂ ਬੁਛਾੜਾਂ ਮਾਰਨ ਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਕਈ ਕਿਸਾਨਾਂ ਨੂੰ ਜ਼ਖ਼ਮੀ ਕਰਨ ਵਾਲੀ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਤਰਸੇਮ ਪੀਟਰ, ਦਰਸ਼ਨ ਨਾਹਰ, ਦੇਵੀ ਕੁਮਾਰੀ ਸਰਹਾਲੀ ਕਲਾਂ, ਲਛਮਣ ਸਿੰਘ ਸੇਵੇਵਾਲਾ, ਗੁਰਮੇਸ਼ ਸਿੰਘ, ਕੁਲਵੰਤ ਸਿੰਘ ਸੇਲਬਰਾਹ, ਮੁਕੇਸ਼ ਮਲੌਦ ਤੇ ਗੋਬਿੰਦ ਸਿੰਘ ਛਾਜਲੀ ਨੇ ਜਾਰੀ ਕੀਤੇ ਬਿਆਨ ਰਾਹੀਂ ਐੱਸ ਕੇ ਐੱਮ ਦੇ ਸੱਦੇ ਤਹਿਤ ਗਵਰਨਰ ਹਾਊਸ ਵੱਲ ਸ਼ਾਂਤਮਈ ਮਾਰਚ ਕਰਦੇ ਕਿਸਾਨਾਂ ‘ਤੇ ਪੁਲਸ ਵੱਲੋਂ ਜਬਰ ਢਾਹੁਣ ਅਤੇ ਕੁਝ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਨੂੰ ਜਮਹੂਰੀ ਹੱਕਾਂ ਦਾ ਦਮਨ ਕਰਾਰ ਦਿੱਤਾ। ਉਹਨਾਂ ਦੋਸ਼ ਲਾਇਆ ਕਿ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਸਮੇਤ ਕਿਰਤੀ ਲੋਕਾਂ ਨੂੰ ਆਪਣੀ ਰਾਜਧਾਨੀ ਵਿੱਚ ਹੀ ਪ੍ਰਦਰਸ਼ਨ ਕਰਨ ਦੀ ਆਗਿਆ ਨਾ ਦੇਣਾ ਅਜ਼ਾਦੀ ਤੇ ਜਮਹੂਰੀਅਤ ਦੇ ਦਾਅਵਿਆਂ ‘ਤੇ ਵੱਡੇ ਸਵਾਲ ਖੜ੍ਹਾ ਕਰਦਾ ਹੈ।