ਮਜੀਠਾ ‘ਚ ਕਈ ਆਗੂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ

0
16

ਚੰਡੀਗੜ੍ਹ/ਮਜੀਠਾ-ਆਮ ਆਦਮੀ ਪਾਰਟੀ ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦ ਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੀ ਭਲਾਈ ਲਈ ਸਮਰਪਤ ਹਨ। ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ।