ਨਵੀਂ ਦਿੱਲੀ : ਨੀਟ-ਯੂ ਜੀ 2026 ਦੀ ਪ੍ਰੀਖਿਆ ਰੱਦ ਹੋਣ ਤੋਂ ਪ੍ਰੇਸ਼ਾਨ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਮੈਡੀਕਲ ਦੇ ਚਾਹਵਾਨ ਪ੍ਰਦੀਪ ਮਾਹੀਚ ਨੇ ਕਥਿਤ ਤੌਰ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਵਾਰਕ ਮੈਂਬਰਾਂ ਅਨੁਸਾਰ ਪ੍ਰਦੀਪ ਨੇ ਇਸ ਸਾਲ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਸੀ ਤੇ ਉਸ ਨੂੰ 650 ਅੰਕ ਪ੍ਰਾਪਤ ਕਰਨ ਲੈਣ ਦੀ ਉਮੀਦ ਸੀ, ਪਰ ਪ੍ਰੀਖਿਆ ਰੱਦ ਹੋਣ ਨਾਲ ਉਹ ਤਣਾਅ ਵਿੱਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਨੇ ਆਪਣੀ ਭੈਣ ਦੇ ਦੁਪੱਟੇ ਨਾਲ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।



