ਮਾਨਸਾ (ਆਤਮਾ ਸਿੰਘ ਪਮਾਰ)-ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋ ਰਹੀ ਆਮ ਚੋਣਾਂ ਲਈ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਤੇ ਅਜ਼ਾਦ ਉਮੀਦਵਾਰ ਵੀ ਚੋਣ ਮੈਦਾਨ ‘ਚ ਡੱਟ ਗਏ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾਏ ਜਾ ਚੁੱਕੇ ਹਨ।ਇਸੇ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਨਗਰ ਕੌਂਸਲਰ ਕਿਰਨਾਂ ਰਾਣੀ ਪਤਨੀ ਕ੍ਰਿਸ਼ਨ ਚੌਹਾਨ ਜ਼ਿਲ੍ਹਾ ਸਕੱਤਰ ਸੀ ਪੀ ਆਈ ਮਾਨਸਾ ਵੀ ਅਜ਼ਾਦ ਉਮੀਦਵਾਰ ਵਜੋਂ ਵਾਰਡ ਨੰਬਰ 13 ਤੋਂ ਚੋਣ ਮੈਦਾਨ ‘ਚ ਡੱਟ ਗਏ ਹਨ।ਕਿਰਨਾ ਰਾਣੀ ਨੇ ਆਪਣੇ ਵਾਰਡ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਦੀ ਤਰ੍ਹਾਂ ਵਾਰਡ ਦੀ ਸੇਵਾ ‘ਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੀ ਟਰਮ ਦੌਰਾਨ ਮਾਨਸਾ ਸ਼ਹਿਰ ਦਾ ਕਿਸੇ ਪੱਖੋਂ ਵੀ ਵਿਕਾਸ ਨਹੀਂ ਹੋਇਆ। ਲੋਕ ਪੀਣ ਵਾਲੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਤੋਂ ਅੱਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ।ਉਨ੍ਹਾਂ ਆਪਣੇ ਵੋਟਰਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਵੱਡੇ ਫਰਕ ਨਾਲ ਜਿਤਾ ਕੇ ਵਾਰਡ ਦੀ ਸੇਵਾ ਕਰਨ ਦਾ ਮੈਨੂੰ ਮੌਕਾ ਦੇਣ।




