ਚੰਡੀਗੜ੍ਹ ‘ਚ ਤੇਲ ਦੀ ਰਾਸ਼ਨਿੰਗ ਦੇ ਪੋਸਟਰ ਨਾਲ ਸਨਸਨੀ

0
14

ਚੰਡੀਗੜ੍ਹ੍ਹ (ਨ ਜ਼ ਸ)- ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸੋਮਵਾਰ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਜਾਂ ਡੀਜ਼ਲ ਦੀ ਵਿਕਰੀ ‘ਤੇ ਕਿਸੇ ਵੀ ਤਰ੍ਹਾਂ ਦੀ ਸੀਮਾ ਜਾਂ ਪਾਬੰਦੀਆਂ ਲਗਾਉਣ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ। ਪੈਟਰੋਲ ਅਤੇ ਡੀਜ਼ਲ ਦੀ ਲੋੜੀਂਦੀ ਉਪਲੱਬਧਤਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਤੇਲ ਦਾ ਕਾਫੀ ਸਟਾਕ ਉਪਲੱਬਧ ਹੈ ਅਤੇ ਸਪਲਾਈ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਜਾਰੀ ਹਨ।
ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੈਟਰੋਲ ਪੰਪ ‘ਤੇ ਦੋ ਪਹੀਆ ਵਾਹਨਾਂ ਨੂੰ ਇੱਕ ਵਾਰ ਵਿੱਚ ਸਿਰਫ 500 ਰੁਪਏ ਅਤੇ ਚਾਰ ਪਹੀਆ ਵਾਹਨਾਂ ਨੂੰ 1500 ਰੁਪਏ ਤੱਕ ਦਾ ਹੀ ਤੇਲ ਦਿੱਤੇ ਜਾਣ ਬਾਰੇ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਹਟਾ ਦਿੱਤਾ ਗਿਆ ਸੀ।