ਮੁੱਖ ਮੰਤਰੀ ਨੇ ਪਟਨਾ ਸਾਹਿਬ ਮੱਥਾ ਟੇਕਿਆ

0
8

ਪਟਨਾ (ਨ ਜ਼ ਸ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਧਾਰਮਕ ਯਾਤਰਾ ‘ਤੇ ਪਹੁੰਚੇ। ਇਹ ਦੌਰਾ ਮੁੱਖ ਮੰਤਰੀ ਦੀ ਉਸ ‘ਸ਼ੁਕਰਾਨਾ ਯਾਤਰਾ’ ਦੀ ਕੜੀ ਦਾ ਹਿੱਸਾ ਹੈ, ਜਿਸ ਤਹਿਤ ਉਨ੍ਹਾ ਪਿਛਲੇ ਦਿਨੀਂ ਤਖਤ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਸਮੇਤ ਹੋਰ ਇਤਿਹਾਸਕ ਧਾਰਮਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ। ਇਹ ਯਾਤਰਾ ਮੁੱਖ ਤੌਰ ‘ਤੇ ਸਰਕਾਰ ਦੇ ਉਸ ਇਤਿਹਾਸਕ ਕਦਮ ਨੂੰ ਸਮਰਪਤ ਹੈ, ਜਿਸ ਤਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਇਹ ਕਾਨੂੰਨ ਬੇਅਦਬੀ ਦੇ ਮਾਮਲਿਆਂ ਵਿੱਚ ਸਖਤ ਤੋਂ ਸਖਤ ਸਜ਼ਾ ਦਾ ਪ੍ਰਬੰਧ ਕਰਦਾ ਹੈ।