ਤੇਲ ਦੀਆਂ ਕੀਮਤਾਂ ‘ਚ ਮੁੜ ਵਾਧਾ

0
11

ਨਵੀਂ ਦਿੱਲੀ (ਨ ਜ਼ ਸ)- ਦੇਸ਼ ਭਰ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਤੇਲ ਕੰਪਨੀਆਂ ਨੇ ਮੰਗਲਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 87 ਪੈਸੇ ਦੀ ਤੇਜ਼ੀ ਨਾਲ 97.77 ਰੁਪਏ ਤੋਂ ਵਧ ਕੇ 98.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦੋਂ ਕਿ ਡੀਜ਼ਲ 91 ਪੈਸੇ ਮਹਿੰਗਾ ਹੋ ਕੇ 91.58 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ 91 ਪੈਸੇ ਦੇ ਵਾਧੇ ਨਾਲ 107.59 ਰੁਪਏ ਅਤੇ ਡੀਜ਼ਲ 94 ਪੈਸੇ ਦੀ ਮਾਰ ਨਾਲ 94.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਸਭ ਤੋਂ ਵੱਧ 96 ਪੈਸੇ ਦਾ ਵਾਧਾ ਦਰਜ ਕੀਤਾ ਗਿਆ, ਜਿੱਥੇ ਪੈਟਰੋਲ ਦੀ ਕੀਮਤ 109.70 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਚੇਨਈ ਵਿੱਚ ਪੈਟਰੋਲ 104.49 ਰੁਪਏ ਅਤੇ ਜੈਪੁਰ ਵਿੱਚ 108.91 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਛੂਹ ਗਿਆ ਹੈ।