ਟਰੰਪ ਨੂੰ ਖੁਸ਼ ਕਰਨ ਵਾਲੀਆਂ ਨੀਤੀਆਂ ਭਾਰਤ ਨੂੰ ਤਬਾਹੀ ਵੱਲ ਧੱਕ ਰਹੀਆਂ : ਆਪ

0
11

ਚੰਡੀਗੜ੍ਹ, (ਗੁਰਜੀਤ ਬਿੱਲਾ/ ਸੁਰਜੀਤ ਸੁਮਨ)
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਨੇ ਮੰਗਲਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਦੀਆਂ ਨਾਕਾਮ ਵਿਦੇਸ਼ੀ ਅਤੇ ਘਰੇਲੂ ਨੀਤੀਆਂ ਨੇ ਦੇਸ਼ ਨੂੰ ਮਹਿੰਗਾਈ ਦੇ ਇੱਕ ਬੇਮਿਸਾਲ ਸੰਕਟ ਵੱਲ ਧੱਕ ਦਿੱਤਾ ਹੈ।ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਨੂੰ ‘ਵਿਸ਼ਵ ਗੁਰੂ’ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਮੋਦੀ ਸਰਕਾਰ ਦੇਸ਼ ਦੇ ਊਰਜਾ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਅਸਫਲ ਰਹੀ ਹੈ। ਪਿਛਲੇ ਇੱਕ ਦਹਾਕੇ ਵਿੱਚ ਤੇਲ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ, ਪਰ ਘਰੇਲੂ ਉਤਪਾਦਨ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ??ਕਰਨ ਦੀ ਬਜਾਏ ਕੇਂਦਰ ਨੇ ਦਰਾਮਦ ‘ਤੇ ਭਾਰਤ ਦੀ ਨਿਰਭਰਤਾ ਵਧਾ ਦਿੱਤੀ ਹੈ। ਇਹ ਕੇਂਦਰ ਸਰਕਾਰ ਦੀਆਂ ਘਰੇਲੂ ਅਤੇ ਕੌਮਾਂਤਰੀ ਨੀਤੀਆਂ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਤੋਂ ਇਲਾਵਾ ਕੁਝ ਨਹੀਂ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਤੇ ਤੇਲ ਸਮਝੌਤਿਆਂ ਰਾਹੀਂ ਭਾਰਤ ਦਾ ਆਰਥਿਕ ਕੰਟਰੋਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਕੇ ਭਾਰਤ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੋਦੀ ਨੇ ਟਰੰਪ ਨੂੰ ਭਾਰਤ ਦਾ ‘ਸਰਪੰਚ’ ਬਣਾ ਦਿੱਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿਆਸੀ ਲਾਹੇ ਲਈ ਚੋਣਾਂ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਦਬਾ ਕੇ ਰੱਖਿਆ, ਪਰ ਹੁਣ ਸੱਚਾਈ ਸਾਹਮਣੇ ਆ ਰਹੀ ਹੈ।