ਮਾਨ ਆਈ ਐੱਸ ਆਈ ਦਾ ਏਜੰਟ : ਬਿੱਟੂ

0
15

ਚੰਡੀਗੜ੍ਹ : ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਈ ਐੱਸ ਆਈ ਦਾ ਏਜੰਟ ਦੱਸਦਿਆਂ ਕਿਹਾ ਹੈ ਕਿ ਉਹ ਆਈ ਐੱਸ ਆਈ ਦੇ ਕਹਿਣ ‘ਤੇ ਸਾਡੇ ਦੇਸ਼ ਨੂੰ ਖਤਰੇ ਵਿੱਚ ਪਾਉਣਾ ਚਾਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਦੇ ਕੰਮ ਵਿੱਚ ਵਿਘਨ ਪਾਉਣਾ ਚਾਹੁੰਦਾ ਹੈ।” ਮੀਡੀਆ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰੇ ਨੂੰ ਲੈ ਕੇ ਤਨਜ਼ ਕੱਸਿਆ ਸੀ। ਇਸੇ ਮੁੱਦੇ ‘ਤੇ ਜਦੋਂ ਪੱਤਰਕਾਰਾਂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਿਆ ਤਾਂ ਉਨ੍ਹਾ ਇਹ ਤਿੱਖੀ ਪ੍ਰਤੀਕਿਰਿਆ ਦਿੱਤੀ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਵਿਦੇਸ਼ ਜਾ ਕੇ ਉਨ੍ਹਾ ਤੇਲ ਅਤੇ ਗੈਸ ਦੇ ਮਸਲੇ ਹੱਲ ਕਰਨੇ ਹਨ। ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਨੇ ਯੂ ਏ ਈ ਜਾ ਕੇ ਤੇਲ ਦਾ ਮਸਲਾ ਹੱਲ ਕੀਤਾ ਹੈ।