ਪੱਟੀ : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇਕ ਭਰਾ ਵੱਲੋਂ ਆਪਣੀ ਹੀ ਭੈਣ ਦੇ ਸਿਰ ਵਿਚ ਕਹੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ, ਉਥੇ ਘਰ ਵਿਚ ਰੱਖੇ ਪਾਲਤੂ ਜਾਨਵਰਾਂ ਨੂੰ ਵੀ ਉਸ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਰਸਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਜਿਸ ਦੀ ਕਿ ਦਿਮਾਗੀ ਹਾਲਤ ਸਹੀ ਨਹੀਂ ਦੱਸੀ ਜਾ ਰਹੀ ਉਸ ਵੱਲੋਂ ਆਪਣੇ ਘਰ ਵਿਚ ਪਹਿਲਾਂ ਝਗੜਾ ਕਰਕੇ ਘਰ ਵਿਚ ਪਾਲਤੂ ਜਾਨਵਰ ਬੱਕਰੇ ਨੂੰ ਮੌਤ ਦੇ ਘਾਟ ਉਤਾਰਿਆ ਤੇ ਉਸ ਤੋਂ ਬਾਅਦ ਘਰ ਵਿਚ ਰੱਖੇ ਕੁੱਤੇ ਨੂੰ ਮਾਰ ਦਿੱਤਾ ਗਿਆ ਅਤੇ ਬਾਅਦ ਵਿਚ ਆਪਣੀ ਭੈਣ ਸਨਦੀਪ ਕੌਰ (26) ਜੋ ਕਿ ਉਸ ਦਾ ਪਤਾ ਲੈਣ ਵਾਸਤੇ ਆਈ ਸੀ, ਉਸ ਦੇ ਸਿਰ ਵਿਚ ਕਹੀ ਮਾਰ ਕੇ ਉਸ ਨੂੰ ਮਾਰ ਦਿੱਤਾ ਗਿਆ। ਉਸ ਨੇ ਆਪਣੀ ਮਾਂ ਦੇ ਵੀ ਗੰਭੀਰ ਸੱਟਾਂ ਲਾਈਆਂ ਹਨ।




