ਤਿੰਨ ਦਿਨ ਦੀ ਜ਼ਮਾਨਤ

0
13

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਦੀ ਜਸਟਿਸ ਪ੍ਰਤਿਭਾ ਐੱਮ ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਸ਼ੁੱਕਰਵਾਰ ਉਮਰ ਖਾਲਿਦ ਨੂੰ 1 ਜੂਨ ਤੋਂ 3 ਜੂਨ ਤੱਕ ਰਿਹਾਅ ਕਰਨ ਦੀ ਇਜਾਜ਼ਤ ਦੇ ਦਿੱਤੀ ਤਾਂ ਜੋ ਉਹ ਆਪਣੀ ਮਾਂ ਨੂੰ ਮਿਲ ਸਕੇ, ਜਿਨ੍ਹਾ ਦੀ ਸਰਜਰੀ ਹੋਣੀ ਹੈ। ਬੈਂਚ ਨੇ ਨੋਟ ਕੀਤਾ ਕਿ ਸੁਪਰੀਮ ਕੋਰਟ ਨੇ 5 ਜਨਵਰੀ ਨੂੰ ਖਾਲਿਦ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਪਰ ‘ਹਮਦਰਦੀ ਵਾਲਾ ਰੁਖ਼’ ਅਪਣਾਉਂਦੇ ਹੋਏ ਉਸ ਨੂੰ ਇਹ ਰਾਹਤ ਦਿੱਤੀ ਹੈ।